ਸ਼ਾਇਰ ਵਿਜੇ ਵਿਵੇਕ ਨੂੰ '16ਵਾਂ ਬਾਈ ਮੱਲ ਸਿੰਘ ਯਾਦਗਾਰੀ ਪੁਰਸਕਾਰ' ਅਤੇ ਇੰਜ ਜਸਵੰਤ ਜ਼ਫ਼ਰ ਨੂੰ ਵਿਸ਼ੇਸ਼ ਸਨਮਾਨ ਦੇ ਇਲਾਵਾ ਪ੍ਰਿੰ: ਪਰਮਵੀਰ ਕੌਰ ਜ਼ੀਰਾ, ਅਮਰਜੀਤ ਸ਼ੇਰਪੁਰੀ ਅਤੇ ਰਘਬੀਰ ਸਿੰਘ ਸੰਧੂ ਨੂੰ ਵੀ ਸਨਮਾਨਿਤ ਕੀਤਾ ਗਿਆ। ਧਰਮਪਾਲ ਸਾਹਿਲ ਨੇ ਵਿਜੇ ਵਿਵੇਕ ਦਾ ਸਨਮਾਨ ਪੱਤਰ ਪੜ੍ਹਿਆ ਜਦਕਿ ਗੁਰਚਰਨ ਸਿੰਘ ਨਰੂਲਾ ਨੇ ਇੰਜ ਜਸਵੰਤ ਜ਼ਫ਼ਰ ਦਾ। ਸ. ਔਜਲਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪ੍ਰਧਾਨਗੀ ਮੰਡਲ ਵਿੱਚ ਬੈਠੀਆਂ ਮਹਾਨ ਹਸਤੀਆਂ ਬਾਰੇ ਭਰਪੂਰ ਜਾਣਕਾਰੀ ਦਿੰਦਿਆਂ ਇਹ ਵੀ ਦੱਸਿਆ ਕਿ ਪਿਛਲੇ 28 ਸਾਲਾਂ ਤੋਂ ਸਿਰਜਣਧਾਰਾ ਸਾਹਿਤਕਾਰਾਂ ਨੂੰ ਸਨਮਾਨਿਤ ਕਰਦੀ ਆ ਰਹੀ ਹੈ। ਡਾ. ਐਸ ਐਨ ਸੇਵਕ ਨੇ ਕਿਹਾ ਕਿ ਲੇਖਕ ਦਾ ਫ਼ਰਜ਼ ਬਣਦਾ ਹੈ ਕਿ ਸਮਾਜ ਨੂੰ ਸਹੀ ਅਗਵਾਈ ਦੇਵੇ ਅਤੇ ਸੰਸਥਾਵਾਂ ਦਾ ਕੰਮ ਹੈ ਕਿ ਇਹੋ ਜਿਹੇ ਸਾਹਿਤਕਾਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਉਤਸ਼ਾਹਿਤ ਕਰੇ। ਸ. ਹਰਬੀਰ ਸਿੰਘ ਭੰਵਰ ਨੇ ਬਾਈ ਮੱਲ ਸਿੰਘ ਬਾਰੇ ਵਿਚਾਰ ਰੱਖਦਿਆਂ ਕਿਹਾ ਕਿ ਉਹ ਇੱਕ ਕਰਮਯੋਗੀ ਸਨ। ਭਾਰੀ ਤਾਦਾਦ ਵਿਚ ਸਾਹਿਤਕਾਰ ਤੇ ਸਾਹਿਤ ਪ੍ਰੇਮੀ ਹਾਜ਼ਰੀ ਹੋਏ। ਇਸ ਮੌਕੇ 'ਤੇ ਕਵੀ ਦਰਬਾਰ ਆਯੋਜਿਤ ਕੀਤਾ ਗਿਆ, ਜਿਸ ਵਿਚ 28 ਕਵੀਆਂ ਨੇ ਹਾਜ਼ਰੀ ਭਰੀ । ਇਸ ਸਮਾਗਮ ਨੂੰ ਨੇਪੜੇ ਚਾੜ੍ਹਨ ਵਿਚ ਗਲਪਕਾਰ ਦਵਿੰਦਰ ਸੇਖਾ, ਮੀਤ ਪ੍ਰਧਾਨ ਰਵਿੰਦਰ ਦੀਵਾਨਾ, ਲਾਡਾ ਪ੍ਰਦੇਸੀ ਭੋਲੋਕੇ ਆਦਿ ਨੇ ਸਹਿਯੋਗ ਦਿੱਤਾ। ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸੇਖਾ ਨੇ ਆਏ ਹੋਏ ਵਿਦਵਾਨਾਂ ਤੇ ਸਾਹਿਤਕਾਰਾਂ ਦਾ ਧੰਨਵਾਦ ਕੀਤਾ।
Tuesday, 30 June 2015
ਬਾਈ ਮੱਲ ਸਿੰਘ ਯਾਦਗਾਰੀ ਪੁਰਸਕਾਰ ਸਮਾਗਮ - 2016
Subscribe to:
Post Comments (Atom)
No comments:
Post a Comment